(ਪਠਾਨਕੋਟ / ਅਜੈ ਸੈਣੀ)
ਲੋਕ ਭਲਾਈ ਦੇ ਕੰਮਾਂ ਨੂੰ ਹਿੱਤ ਵਿੱਚ ਰੱਖਦੇ ਹੋਏ ਜ਼ਿਲਾ ਰੈਡ ਕਰਾਸ ਸੋਸਾਇਟੀ ਪਠਾਨਕੋਟ ਵੱਲੋਂ 23 ਜਨਵਰੀ 2019 ਨੂੰ ਜ਼ਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਾ. ਅਮਿਤ ਮਹਾਜਨ ਉਪ ਮੰਡਲ ਮੈਜਿਸਟ੍ਰੇਟ-ਕਮ-ਵਾਈਸ ਪ੍ਰੈਜ਼ੀਡੈਂਟ ਜ਼ਿਲਾ ਰੈਡ ਕਰਾਸ ਸੋਸਾਇਟੀ ਪਠਾਨਕੋਟ ਨੇ ਦਿੱਤੀ। ਉਨ੍ਹਾਂ ਕਿਹਾ ਕਿ ਜ਼ਿਲਾ ਨਿਵਾਸੀਆਂ ਅੱਗੇ ਵੀ ਅਪੀਲ ਕੀਤੀ ਜਾਂਦੀ ਹੈ ਕਿ ਮਾਨਵਤਾ ਦੀ ਸੇਵਾ ਲਈ ਲਗਾਏ ਜਾ ਰਹੇ ਖੂਨਦਾਨ ਕੈਂਪ ਵਿੱਚ ਹਿੱਸਾ ਲੈਣ ਅਤੇ ਖੂਨਦਾਨ ਕਰਕੇ ਕਿਸੇ ਲੋੜਵੰਦ ਵਿਅਕਤੀ ਦੀ ਜਾਨ ਬਚਾਉਂਣ ਵਿੱਚ ਅਪਣਾ ਸਹਿਯੋਗ ਦੇਣ। ਉਨ੍ਹਾਂ ਸਰਕਾਰੀ ਵਿਭਾਗਾਂ ਦੇ ਮੁੱਖੀਆਂ ਨੂੰ ਵੀ ਪ੍ਰੇਰਿਤ ਕਰਦਿਆਂ ਕਿਹਾ ਕਿ ਇਸ ਕੈਂਪ ਵਿੱਚ ਅਪਣਾ ਸਹਿਯੋਗ ਦੇਣ ਅਤੇ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਖੂਨਦਾਨ ਲਈ ਪ੍ਰੇਰਿਤ ਕਰਨ।