(ਪਠਾਨਕੋਟ /ਅਜੇ ਸੈਣੀ)
ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਗਮ ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ,ਲਮੀਣੀ (ਪਠਾਨਕੋਟ) ਵਿਖੇ 26 ਜਨਵਰੀ ਨੂੰ ਬੜੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਜਿਸ ਵਿੱਚ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸਾਮ ਅਰੋੜਾ ਜੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਹ ਪ੍ਰਗਟਾਵਾ ਰਾਮਵੀਰ (ਆਈ.ਏ.ਐਸ.) ਡਿਪਟੀ ਕਮਿਸ਼ਨਰ ਪਠਾਨਕੋਟ ਨੇ ਮਲਟੀਪਰਪਜ ਸਪੋਰਟਸ ਸਟੇਡੀਅਮ,ਲਮੀਣੀ (ਪਠਾਨਕੋਟ) ਦਾ ਨਿਰੀਖਣ ਕਰਨ ਤੋਂ ਬਾਅਦ ਸਟੇਡੀਅਮ ਵਿਖੇ ਹੀ ਵੱਖ-ਵੱੱਖ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਵੀ.ਐਸ. ਸੋਨੀ ਐਸ.ਐਸ.ਪੀ.ਪਠਾਨਕੋਟ , ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਸ.ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ),ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ, ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ, ਪਰਮਪਾਲ ਸਿੰਘ ਜ਼ਿਲਾ ਵਿਕਾਸ ਤੇ ਪੰਚਾਇਤ ਅਫਸ਼ਰ,ਪਰਮਪ੍ਰੀਤ ਸਿੰਘ ਗੋਰਾਇਆ ਤਹਿਸੀਲਦਾਰ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਰਵਿੰਦਰ ਸ਼ਰਮਾ ਜ਼ਿਲਾ ਸਿੱਖਿਆ ਅਫ਼ਸਰ(ਸੈਕੰਡਰੀ),ਜਸਮੀਤ ਕੌਰ ਜ਼ਿਲਾ ਖੇਡ ਅਫਸਰ ਪਠਾਨਕੋਟ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀ ਹਾਜ਼ਰ ਸਨ।ਉਥੇ ਹੀ ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਗਣਤੰਤਰ ਦਿਵਸ ਮੌਕੇ ‘ਤੇ ਮੁੱਖ ਮਹਿਮਾਨ ਵੱਲੋਂ ਸਭ ਤੋਂ ਪਹਿਲਾ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ ਅਤੇ ਇੱਕ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਦਿੱਤੀ ਜਾਵੇਗੀ। ਮਾਰਚ ਪਾਸਟ ਵਿੱਚ ਪੰਜਾਬ ਪੁਲੀਸ, ਪੰਜਾਬ ਹੋਮ ਗਾਰਡ, ਐਨ.ਸੀ.ਸੀ. ਸੀਨੀਅਰ ਤੇ ਜੂਨੀਅਰ ਵਿੰਗ ਅਤੇ ਸਕਾਉਟ ਦੀਆਂ ਟੁਕੜੀਆਂ ਹਿੱਸਾ ਲੈਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਅਤੇ ਪੀ.ਟੀ. ਸ਼ੋਅ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਜ਼ਿਲਾ ਸਿੱਖਿਆ ਅਧਿਕਾਰੀ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੱਭਿਆਚਾਰਕ ਪ੍ਰੋਗਰਾਮ ਦੀਆਂ ਤਿਆਰੀਆਂ ਕੀਤੀਆਂ ਜਾਣ ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਸਬੰਧੀ ਵੱਖ ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣੇ ਆਪਣੇ ਵਿਭਾਗ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕੰਮਾਂ ਨੂੰ ਦਰਸਾਉਂਦੀਆਂ ਝਾਂਕੀਆਂ ਵੀ ਤਿਆਰੀ ਕਰਨ। ਉਨ੍ਹਾਂ ਦੱਸਿਆ ਕਿ ਵੱਖ ਵੱਖ ਅਧਿਕਾਰੀਆਂ ‘ਤੇ ਆਧਾਰਤ ਕਮੇਟੀਆਂ ਦਾ ਗਠਨ ਕਰਕੇ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜਨ ਲਈ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।ਇਸ ਮੋਕੇ ਤੇ ਉਨ੍ਹਾਂ ਸਟੇਡੀਅਮ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ।ਉਨ੍ਹਾਂ ਕਿਹਾ ਕਿ 21 ਜਨਵਰੀ, 23 ਜਨਵਰੀ ਨੂੰ ਗਣਤੰਤਰ ਦਿਵਸ ਦੇ ਲਈ ਰਿਹਰਸਲ ਕੀਤੀਆਂ ਜਾਣਗੀਆਂ ਅਤੇ 24 ਜਨਵਰੀ ਨੂੰ ਫੂੱਲ ਡ੍ਰੈਸ ਰਿਹਰਸਲ ਕੀਤੀ ਜਾਵੇਗੀ।